KRISHI VIGYAN KENDRA FARIDKOT

KRISHI VIGYAN KENDRA FARIDKOT
ਨਰਸਰੀ ‘ਚੋਂ ਬੂਟਿਆਂ ਦੀ ਚੋਣ
ਬਾਗਾਂ ਲਈ ਜ਼ਮੀਨ ਦੀ ਚੋਣ

ਘਰੇਲੂ ਬਗੀਚੀ

ਮੰਡੀਕਰਨ ਲਈ ਪੈਦਾ ਕੀਤੀਆਂ ਸਬਜ਼ੀਆਂ ਵਿੱਚ ਕੀੜੇ-ਮਕੋੜੇ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਕੀਟ ਨਾਸ਼ਕਾਂ ਦੀ ਬੇਲੋੜੀ ਵਰਤੋਂ ਕੀਤੀ ਜਾਂਦੀ ਹੈ ਪਰ ਤਾਜ਼ੀ, ਤੱਤ ਭਰਪੂਰ ਅਤੇ ਕੀਟ ਨਾਸ਼ਕਾਂ ਦੀ ਘੱਟੋ ਘੱਟ ਵਰਤੋਂ ਨਾਲ ਤਿਆਰ ਸਬਜ਼ੀ ਘਰ ਬਗੀਚੀ ਵਿੱਚੋਂ ਮਿਲ ਸਕਦੀ ਹੈ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਸਾਰਾ ਸਾਲ ਪਰਿਵਾਰ ਦੀਆਂ ਜਰੂਰਤਾਂ ਪੂਰੀਆਂ ਕਰਨ ਲਈ ਬਦਲ-ਬਦਲ ਕੇ ਬੀਜੀਆਂ ਜਾ ਸਕਦੀਆਂ ਹਨ ਤਜਵੀਜ਼ਤ ਮਾਡਲ ਵਿੱਚ ਜੋ ਫਸਲੀ ਚੱਕਰ ਹਨ, ਉਹਨਾਂ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਕਾਇਮ ਰਹਿੰਦੀ ਹੈ ਅਤੇ ਸਾਰਾ ਸਾਲ ਸਬਜ਼ੀਆਂ ਦੀ ਪ੍ਰਾਪਤੀ ਹੁੰਦੀ ਰਹਿੰਦੀ ਹੈ ਇੱਕ ਸਾਲ ਵਿੱਚ 6×6 ਮੀਟਰ ਦੇ ਜ਼ਮੀਨ ਦੇ ਟੁਕੜੇ ਉਪਰ 27 ਅਲੱਗ-ਅਲੱਗ ਸਬਜ਼ੀਆਂ ਪੈਦਾ ਕੀਤੀਆਂ ਜਾ ਸਕਦੀਆਂ ਹਨ ਅਤੇ ਤਕਰੀਬਨ 300 ਕਿਲੋ ਸਬਜ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ ਇਸ ਮਾਡਲ ਰਾਹੀਂ ਚਾਰ ਮੈਂਬਰਾਂ ਦੇ ਪਰਿਵਾਰ (ਦੋ ਬਾਲਗ ਅਤੇ ਦੋ ਬੱਚੇ ) ਦੀ ਵਿਟਾਮਿਨ, ਧਾਤਾਂ ਅਤੇ ਹੋਰ ਜਰੂਰੀ ਤੱਤਾਂ ਦੀ ਪੂਰਤੀ ਹੋ ਜਾਂਦੀ ਹੈ

ਧਿਆਨਯੋਗ ਗੱਲਾਂ

ਘੀਆ ਕੱਦੂ,ਘੀਆ ਤੋਰੀ, ਤਰ, ਖੀਰਾ ਅਤੇ ਟਮਾਟਰ ਵਰਗੀਆਂ ਸਬਜ਼ੀਆਂ ਦਾ ਤਣਾ ਕਮਜ਼ੋਰ ਹੋਣ ਕਰਕੇ ਇਹਨਾਂ ਨੂੰ ਰੱਸੀ ਨਾਲ ਸਹਾਰਾ ਦੇਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਤਾਂ ਜੋ ਇਹਨਾਂ ਫ਼ਸਲਾਂ ਤੋਂ ਵਧੀਆ ਕੁਆਲਿਟੀ ਦੇ ਫ਼ਲ ਮਿਲ ਸਕਣ ਲਗਾਤਾਰ ਉਪਲੱਭਤਾ ਲਈ ਧਨੀਆ, ਗਾਜਰ, ਮੂਲੀ ਅਤੇ ਭਿੰਡੀ ਦੀ ਹਰ ਪੰਦਰਵਾੜੇ ਤੇ ਬਿਜਾਈ ਦੀ ਸਿਫਾਰਸ਼ ਕੀਤੀ ਜਾਂਦੀ ਹੈ

ਚਿੱਤਰ: ਘਰੇਲੂ ਬਗੀਚੀ ਦਾ ਮਾਡਲ
   

Krishi Vigyan Kendra (KVK), Faridkot
ਸਾਰੇ ਹੱਕ ਰਾਂਖਵੇ © ਕ੍ਰਿਸ਼ੀ ਵਿਗਿਆਨ ਕੇਂਦਰ, ਫਰੀਦਕੋਟ
ਸਾਰੇ ਹੱਕ ਰਾਂਖਵੇ | ਤਿਆਰ ਕਰਤਾ & ਰੱਖ ਰੱਖਾਵ: ਪ੍ਰੋਗਰਾਮ ਸਹਾਇਕ ਕੰਪਿਊਟਰ, ਕੇ.ਵੀ.ਕੇ. ਫਰੀਦਕੋਟ